ਹੁਸ਼ਿਆਰਪੁਰ ਦੇ ਮੁਹੱਲਾ ਚੰਦ ਨਗਰ ‘ਚ ਮਾਮੂਲੀ ਤਕਰਾਰ ਤੋਂ ਬਾਅਦ ਇਕ ਮਹਿਲਾ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦਾ ਨਾਂ ਜੀਵਨਾ ਦੱਸਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੀਪਕ ਅਤੇ ਜੀਵਨਾ ਦਾ ਵਿਆਹ ਚਾਰ ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦਾ ਇਕ ਤਿੰਨ ਸਾਲ ਦਾ ਬੱਚਾ ਵੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜੀਵਨਾ ਦਾ ਮਿਜ਼ਾਜ ਥੋੜ੍ਹਾ ਚਿੜਚਿੜਾ ਸੀ ਅਤੇ ਉਹ ਛੋਟੀਆਂ ਛੋਟੀਆਂ ਗੱਲਾਂ ‘ਤੇ ਚਿੜ੍ਹ ਜਾਂਦੀ ਸੀ। ਮੰਗਲਵਾਰ ਸਵੇਰੇ ਚਾਹ ‘ਚ ਮਿੱਠਾ ਘੱਟ ਹੋਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਗੁੱਸੇ ‘ਚ ਜੀਵਨਾ ਨੇ ਗਲੇ ‘ਚ ਫੰਦਾ ਲਾ ਕੇ ਖੁਦਕੁਸ਼ੀ ਕਰ ਲਈ।
ਇਸ ਮਾਮੂਲੀ ਝਗੜੇ ਤੋਂ ਬਾਅਦ ਜੀਵਨਾ ਨੇ ਤਾਂ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ ਪਰ ਇਸ ਦਾ ਖਮਿਆਜ਼ਾ ਉਸ ਦੇ ਮਾਸੂਮ ਬੱਚੇ ਨੂੰ ਸਾਰੀ ਜ਼ਿੰਦਗੀ ਭੁਗਤਣਾ ਪਵੇਗਾ। ਮਾਂ ਦੀ ਇਸ ਛੋਟੀ ਜਿਹੀ ਗਲਤੀ ਕਾਰਨ ਇਕ ਮਾਸੂਮ ਦਾ ਭਵਿੱਖ ਹਨ੍ਹੇਰੇ ‘ਚ ਚਲਾ ਗਿਆ ਹੈ।