Home News ਬਠਿੰਡਾ ਹਲਕੇ ਤੋਂ ‘ਆਪ’ ਵੱਲੋਂ ਜੱਸੀ ਜਸਰਾਜ ਨੂੰ ਟਿਕਟ

ਬਠਿੰਡਾ ਹਲਕੇ ਤੋਂ ‘ਆਪ’ ਵੱਲੋਂ ਜੱਸੀ ਜਸਰਾਜ ਨੂੰ ਟਿਕਟ

0
ਬਠਿੰਡਾ ਹਲਕੇ ਤੋਂ ‘ਆਪ’ ਵੱਲੋਂ ਜੱਸੀ ਜਸਰਾਜ ਨੂੰ ਟਿਕਟ

ਬਠਿੰਡਾ  – ਆਮ ਆਦਮੀ ਪਾਰਟੀ ਵਲੋਂ ਲੰਬੀ ਉਡੀਕ ਤੋਂ ਬਾਅਦ ਦੇਸ਼ ਦੀ ਸਭ ਤੋਂ ਅਹਿਮ ਮੰਨੀ ਜਾਂਦੀ ਲੋਕ ਸਭਾ ਹਲਕਾ ਬਠਿੰਡਾ ਦੀ ਸੀਟ ਤੋਂ ਲੋਕ ਗਾਇਕ ਜੱਸੀ ਜਸਰਾਜ ਨੂੰ ਟਿਕਟ ਦੇਣ ਦਾ ਐਲਾਨ ਕੀਤਾ ਹੈ। ਬਠਿੰਡਾ ਸੀਟ ਤੋਂ ਕਾਂਗਰਸ ਵਲੋਂ ਪੀ ਪੀ ਪੀ ਦੇ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਹਮਾਇਤ ਕਰਨ ਤੋਂ ਬਾਅਦ ਮਨਪ੍ਰੀਤ ਦਾ ਮੁਕਾਬਲਾ ਆਪਣੀ ਭਰਜਾਈ ਹਰਸਿਮਰਤ ਕੌਰ ਨਾਲ ਹੋਣ ਕਾਰਨ ਇਸ ਨੂੰ ਦੇਸ਼ ਦੀਆਂ ਮਹੱਤਵਪੂਰਣ ਸੀਟਾਂ ਵਿੱਚ ਗਿਣਿਆ ਜਾ ਰਿਹਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਸੀਟ ਤੋਂ ਉਮੀਦਵਾਰ ਨਾ ਐਲਾਨੇ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਆਪ ਨੂੰ ਵੱਡੇ ਖ਼ਤਰੇ ਵਿੱਚ ਮਹਿਸੂਸ ਕਰਦਿਆਂ ‘ਆਪ’ ਨੂੰ ਕਾਂਗਰਸ ਦੀ ‘ਬੀ’ ਟੀਮ ਐਲਾਨਿਆ ਜਾ ਰਿਹਾ ਸੀ।

ਹੁਣ ਬਠਿੰਡਾ ਵਿੱਚ ਮੁਕਾਬਲਾ ਦਿਲਚਸਪ ਬਣ ਗਿਆ ਹੈ।