ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਵਸੀਅਤਨਾਮਾ, ਸਰੀਰ ਅਕਾਲ ਤਖ਼ਤ ਨੂੰ ਸਮਰਪਿਤ

Must Read

ਅੰਮ੍ਰਿਤਸਰ/ਮੁਹਾਲੀ, 18 ਦਸੰਬਰ – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਸਬੰਧੀ ਪਿਛਲੇ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਗੁਰਬਖ਼ਸ਼ ਸਿੰਘ ਨੇ ਆਪਣੇ ਸਰੀਰ ਦਾ ਵਸੀਅਤਨਾਮਾ ਅਕਾਲ ਤਖਤ ਨੂੰ ਸਮਰਪਿਤ ਕੀਤਾ ਹੈ। ਇਹ ਵਸੀਅਤਨਾਮਾ ਉਨ੍ਹਾਂ ਦੀ ਪਤਨੀ, ਭੈਣ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮਾਰਚ ਦੇ ਰੂਪ ਵਿੱਚ ਲੈ ਕੇ ਆਏ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸੌਂਪਿਆ। ਗਿਆਨੀ ਗੁਰਬਚਨ ਸਿੰਘ ਨੇ ਉਮੀਦ ਪ੍ਰਗਟਾਈ ਹੈ ਕਿ ਇਹ ਮਾਮਲਾ ਜਲਦੀ ਹੱਲ ਹੋ ਜਾਵੇਗਾ। ਉਨ੍ਹਾਂ ਗੁਰਬਖ਼ਸ਼ ਸਿੰਘ ਨੂੰ ਆਖਿਆ ਕਿ ਉਹ ਸਿਹਤਯਾਬ ਰਹਿਣ ਲਈ ਲੋੜੀਂਦੀ ਦਵਾਈ ਜ਼ਰੂਰ ਲੈਣ।

ਅੱਜ ਸ਼ਾਮ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਗਿਆਨੀ ਗੁਰਬਚਨ ਸਿੰਘ ਨੂੰ ਉਨ੍ਹਾਂ ਦੀ ਗੁਰਬਖ਼ਸ਼ ਸਿੰਘ ਦੀ ਪਤਨੀ ਜਸਬੀਰ ਕੌਰ, ਭੈਣ ਜਸਮਿੰਦਰ ਕੌਰ, ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਭਾਈ ਰਾਮ ਸਿੰਘ, ਖਾਲਸਾ ਐਕਸ਼ਨ ਕਮੇਟੀ ਦੇ ਆਗੂ ਭਾਈ ਮੋਹਕਮ ਸਿੰਘ, ਟਕਸਾਲ ਤੋਂ ਭਾਈ ਅਮਰੀਕ ਸਿੰਘ ਅਜਨਾਲਾ, ਗੁਰਪ੍ਰੀਤ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਆਦਿ ਨੇ ਸੌਂਪਿਆ। ਇਸ ਲਿਖਤੀ ਵਸੀਅਤਨਾਮੇ ਵਿੱਚ ਗੁਰਬਖਸ਼ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੇ ਆਪਣਾ ਸਰੀਰ ਅਕਾਲ ਤਖ਼ਤ ਨੂੰ ਸਮਰਪਿਤ ਕਰ ਦਿੱਤਾ ਹੈ। ਇਸ ਸਬੰਧੀ ਪੰਜ ਸਿੰਘਾਂ ਰਾਹੀਂ ਸਰੀਰ ਸਬੰਧੀ ਵਸੀਅਤਨਾਮਾ ਭੇਜਿਆ ਗਿਆ ਹੈ। ਉਹ ਜਿਥੇ ਚਾਹੁਣ ਉਸਦੇ ਸਰੀਰ ਦੇ ਅੰਗ ਦਾਨ ਕਰ ਸਕਦੇ ਹਨ। ਇਸ ਪੱਤਰ ਨਾਲ ਸਰੀਰ ਦਾਨ ਕਰਨ ਸਬੰਧੀ ਭਰੇ ਹੋਏ ਫਾਰਮ ਦੀ ਕਾਪੀ ਵੀ ਨੱਥੀ ਹੈ।

ਇਸ ਮੌਕੇ ਬੀਬੀ ਜਸਬੀਰ ਕੌਰ ਨੇ ਦੱਸਿਆ ਕਿ ਗੁਰਬਖ਼ਸ਼ ਸਿੰਘ ਦੀ ਸਿਹਤ ਨਿਰੰਤਰ ਡਿੱਗ ਰਹੀ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਸਰੀਰ ਦੀ ਜਾਂਚ ਕੀਤੀ ਗਈ ਹੈ। ਇਸ ਵੇਲੇ ਚਿੰਤਾ ਵਾਲੀ ਸਥਿਤੀ ਬਣੀ ਹੋਈ ਹੈ। ਇਸ ਲਈ ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਚਾਹੀਦਾ ਹੈ ਕਿ ਸਿੱਖ ਪੰਥ ਦੇ ਵੱਡੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਜਿਨ੍ਹਾਂ ਸਿੱਖ ਕੈਦੀਆਂ ਦੀ ਸਜ਼ਾ ਦੀ ਮਿਆਦ ਪੂਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਭਾਈ ਮੋਹਕਮ ਸਿੰਘ ਨੇ ਆਖਿਆ ਕਿ ਜੇਕਰ ਭਾਈ ਗੁਰਬਖਸ਼ ਸਿੰਘ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਦੋਵੇਂ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ।

ਵਸੀਅਤਨਾਮਾ ਲੈਣ ਮਗਰੋਂ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਉਹ ਗੁਰਬਖਸ਼ ਸਿੰਘ ਦੀ ਮੰਗ ਦਾ ਸਮਰਥਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਆਦੇਸ਼ ਦਿੱਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਭਲਕੇ ਉਹ ਮੁੜ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਗੁਰਬਖਸ਼ ਸਿੰਘ ਨੂੰ ਆਖਿਆ ਕਿ ਉਨ੍ਹਾਂ ਦੀ ਇਸ ਵਸੀਅਤ ਨਾਲੋਂ ਪੰਥ ਨੂੰ ਉਨ੍ਹਾਂ ਦਾ ਸਿਹਤਯਾਬ ਹੋਣਾ ਜ਼ਰੂਰੀ ਹੈ। ਇਸ ਲਈ ਉਹ ਡਾਕਟਰੀ ਸਹੂਲਤ ਲੈ ਲੈਣ।

ਪਹਿਲਾਂ ਮੁਹਾਲੀ ਤੋਂ ਅੱਜ ਸਵੇਰੇ ਗੁਰਬਖ਼ਸ਼ ਸਿੰਘ ਖਾਲਸਾ ਵੱਲੋਂ ਆਪਣਾ ਸਰੀਰ ਅਕਾਲ ਤਖ਼ਤ ਨੂੰ ਸਮਰਪਿਤ ਕਰਨ ਸਬੰਧੀ ਬਣਾਈ ਵਸੀਅਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਦਮਦਮਾ ਟਕਸਾਲ ਅਜਨਾਲਾ (ਵਿਦਿਆਰਥੀ ਵਿੰਗ) ਦੇ ਆਗੂ ਭਾਈ ਅਮਰੀਕ ਸਿੰਘ, ਗੁਰਬਖ਼ਸ਼ ਸਿੰਘ ਦੀ ਪਤਨੀ, ਬਾਬਾ ਬਲਜੀਤ ਸਿੰਘ ਦਾਦੂਮਾਜਰਾ ਇੱਥੋਂ ਲੈ ਕੇ ਚੱਲੇ। ਉਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੀ ਚੁੱਪੀ ਤੋੜਦਿਆਂ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਇਸ ਸੰਘਰਸ਼ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਬੁੱਧਵਾਰ ਨੂੰ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਮੌਜੂਦਾ ਮੀਤ ਪ੍ਰਧਾਨ ਧਨਵੰਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਪਰਮਜੀਤ ਸਿੰਘ ਰਾਣਾ, ਸਮਰਦੀਪ ਸਿੰਘ ਸੰਧੂ ਤੇ ਇੰਦਰਜੀਤ ਸਿੰਘ ਨੇ ਗੁਰਦੁਆਰਾ ਅੰਬ ਸਾਹਿਬ  ਵਿਖੇ ਗੁਰਬਖ਼ਸ਼ ਸਿੰਘ ਨਾਲ   ਮੁਲਾਕਾਤ ਕੀਤੀ।

- Advertisement -
- Advertisement -

Latest News

Canadian Prime Minister Justin Trudeau Resigns amid Trump Pressure

KEY SUMMARY POINTS: Source says Trudeau is likely to announce resignation but no final decision has been made Trudeau...

More Articles Like This

- Advertisement -