ਅੰਮ੍ਰਿਤਸਰ 8 ਦਸੰਬਰ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਭਾਈ ਗੁਰਬਖਸ਼ ਸਿੰਘ ਦੇ ਮੁੱਦੇ ਦੀ ਪੂਰੀ ਤਰ੍ਹਾ ਪ੍ਰੋੜਤਾ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਜਲਦੀ ਹੀ ਸਜਾ ਪੂਰੀ ਕਰ ਚੁੱਕੇ ਸਿੱਖ ਨੌਜਵਾਨਾਂ ਦੀਆ ਲਿਸਟਾਂ ਆਪਣੇ ਪੱਧਰ ਤੇ ਹਾਸਲ ਕਰਕੇ ਉਹਨਾਂ ਦੀ ਰਿਹਾਈ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗਾ।
ਜਾਰੀ ਇੱਕ ਬਿਆਨ ਰਾਹੀ ਸ੍ਰ.ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਜਦੋਂ 1997ਤੋ ਪਹਿਲਾਂ ਸ੍ਰੀ ਪ੍ਰਕਾਸ਼ ਸਿੰਘ ਬਾਦਲ ਸੱਤਾ ਤੋ ਬਾਹਰ ਸਨ ਤੇ ਉਹਨਾਂ ਨੇ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਬਨਣ ਤੇ ਜੇਲਾਂ ਵਿੱਚ ਬੇਦੋਸ਼ੇ ਬੰਦ ਸਿੱਖ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਜਾਵੇਗਾ ਪਰ ਪੰਜਾਬ ਵਿੱਚ ਬਾਦਲ ਸਾਹਿਬ ਨੇ 12ਸਾਲ ਦੇ ਕਰੀਬ ਉਸ ਤੋ ਬਾਅਦ ਰਾਜ ਕਰਨ ਦੇ ਬਾਵਜੂਦ ਵੀ ਅੱਜ ਤੱਕ ਬੰਦੀ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕੋਈ ਕਾਰਵਾਈ ਨਹੀ ਕੀਤੀ ਉਲਟਾ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਸ਼ਰਾਬੀ ਕਬਾਬੀ ਪੁਲੀਸ ਵਾਲਿਆ ਨੇ ਬਾਦਲ ਦੇ ਇਸ਼ਾਰਿਆ ਤੇ ਪਹਿਲਾਂ ਹਸਪਤਾਲ ਤੇ ਫਿਰ ਰੋਪੜ ਜੇਲ ਵਿੱਚ ਸੁੱਟ ਦਿੱਤਾ। ਉਹਨਾਂ ਕਿਹਾ ਕਿ ਜੇਕਰ ਇਹ ਕਹਿ ਲਿਆ ਜਾਵੇ ਕਿ ਬਾਦਲ ਵਿੱਚ ਜ਼ਕਰੀਆ ਖਾਂ ਤੇ ਔਰੰਗਜੇਬ ਦੀ ਰੂਹ ਪ੍ਰਵੇਸ਼ ਕਰ ਗਈ ਹੈ ਤਾਂ ਕੋਈ ਵੀ ਅੱਤਕਥਨੀ ਨਹੀ ਹੋਵੇਗੀ। ਉਹਨਾਂ ਕਿਹਾ ਕਿ ਸਮੇਂ ਵੱਧ ਕਿਸੇ ਵੀ ਵਿਅਕਤੀ ਨੂੰ ਜੇਲ ਵਿੱਚ ਬੰਦ ਰੱਖਣਾ ਭਾਰਤੀ ਸੰਵਿਧਾਨ ਤੇ ਨਿਆਂ ਪਾਲਿਕਾ ਦੇ ਅਸੂਲਾਂ ਦੀ ਉਲੰਘਣਾ ਹੈ।
ਉਹਨਾਂ ਕਿਹਾ ਕਿ ਪੰਜਾਬ ਦੀਆ ਜੇਲਾਂ ਵਿੱਚ ਬੰਦ ਨੌਜਵਾਨਾਂ ਨੂੰ ਪੰਜਾਬ ਸਰਕਾਰ ਬਿਨਾਂ ਸ਼ਰਤ ਰਿਹਾਅ ਕਰ ਸਕਦੀ ਹੈ ਪਰ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਅਜਿਹਾ ਕਰਨ ਲਈ ਤਿਆਰ ਨਹੀ ਹਨ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਚਾਹੀਦਾ ਹੈ ਕਿ ਜੇਕਰ ਉਹ ਵਾਕਿਆ ਹੀ ਸਿੱਖਾਂ ਦੀ ਨੁੰਮਾਇਦਗੀ ਕਰਦੇ ਹਨ ਤਾਂ ਉਹਨਾਂ ਨੂੰ ਧੜੇਬੰਦੀ ਤੋਂ ਉਪਰ ਉ¤ਠ ਕੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਰ ਨੂੰ ਆਦੇਸ਼ ਦੇਣੇ ਚਾਹੀਦੇ ਹਨ।