ਦਿੱਲੀ ‘ਚ ਪ੍ਰਧਾਨ ਮੰਤਰੀ ਨੂੰ ਅਮਰੀਕੀ ਕੋਰਟ ਦਾ ਸੰਮਨ ਸੌਂਪੇਗਾ ਸਿੱਖ ਸਮੂਹ

Must Read

ਨਿਊਯਾਰਕ—ਇਕ ਸਿੱਖ ਮਨੁੱਖੀ ਅਧਿਕਾਰ ਸਮੂਹ ਸਿੱਖ ਫਾਰ ਜਸਟਿਸ (ਐੱਸ. ਐੱਫ. ਜੇ.) ਨੇ ਕਿਹਾ ਹੈ ਕਿ ਉਹ ਪੰਜਾਬ ਵਿਚ 1990 ਦੇ ਦਹਾਕੇ ਵਿਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਮਨੁੱਖੀ ਅਧਿਕਾਰਾਂ ਦੀ ਕਥਿਤ ਤੌਰ ‘ਤੇ ਉਲੰਘਣਾ ਦੇ ਮਾਮਲੇ ਵਿਚ ਅਮਰੀਕੀ ਅਦਾਲਤ ਦਾ ਸੰਮਨ ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੌਂਪਣਗੇ।

ਸਿੱਖ ਫਾਰ ਜਸਟਿਸ ਨੇ ਪਿਛਲੇ ਹਫਤੇ ਵਾਸ਼ਿੰਗਟਨ ਵਿਚ ਮਨਮੋਹਨ ਸਿੰਘ ਦੀ ਯਾਤਰਾ ਦੌਰਾਨ ਉਨ੍ਹਾਂ ਨੂੰ ਸੰਮਨ ਸੌਂਪਣ ਦੀ ਯੋਜਨਾ ਬਣਾਈ ਸੀ ਪਰ ਉੱਚ ਸੁਰੱਖਿਆ ਪ੍ਰਬੰਧਾਂ ਦੇ ਕਾਰਨ ਉਹ ਅਜਿਹਾ ਨਹੀਂ ਕਰ ਸਕੇ। ਐੱਸ. ਐੱਫ. ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਉੱਚ ਸੁਰੱਖਿਆ ਦੇ ਕਾਰਨ ਮਨੁੱਖੀ ਅਧਿਕਾਰ ਸਮੂਹ ਯੂ. ਐੱਸ. ਫੈਡਰਲ ਕੋਰਟ ਦੇ ਸੰਮਨ ਨੂੰ ਵ੍ਹਾਈਟ ਹਾਊਸ ਵਿਚ ਮਨਮੋਹਨ ਸਿੰਘ ਅਤੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦਰਮਿਆਨ ਹੋਈ ਮੁਲਾਕਾਤ ਦੌਰਾਨ ਨਹੀਂ ਸੌਂਪਿਆ ਗਿਆ।

- Advertisement -
- Advertisement -

Latest News

Anti-Drug Activist Parvinder Singh Jhota Shot Dead in Mansa, Punjab

MANSA, PUNJAB: The daylight killing of prominent anti-drug activist Parvinder Singh Jhota, also known as Parwinder or Parminder Jhota,...

More Articles Like This

- Advertisement -